ਨਵੀਂ ਦਿੱਲੀ, 29 ਦਸੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਮੋਦੀ ਨੇ ਟਵੀਟ ਕੀਤਾ ਕਿ ਗੁਰੂ ਗੋਬਿੰਦ ਸਿੰਘ ਦਾ ਬੇਮਿਸਾਲ ਸਾਹਸ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਗੁਰੂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪੁਰਾਣੇ ਭਾਸ਼ਨਾ ਵਿੱਚੋਂ ਇੱਕ ਦਾ ਵੀਡੀਓ ਸਾਂਝਾ ਕੀਤਾ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ ਅਤੇ ਮਾਨਵਤਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।’