ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਅੱਜ ਦੇਰ ਸ਼ਾਮ ਬੰਦ ਕਰ ਦਿੱਤਾ ਹੈ। ਹਾਲਾਂਕਿ ਇਸ ਦੇ ਕਾਰਨ ਦੀ ਪੁਸ਼ਟੀ ਨਹੀਂ ਹੋ ਸਕੀ। ਪਾਰਟੀ ਦੇ ਸੀਨੀਅਰ ਆਗੂ ਗੋਪਾਲ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਦਾ ਟਵਿੱਟਰ ਅਕਾਊਂਟ ਬੰਦ ਕਰਨਾ ਗੈਰ ਜਮਹੂਰੀਅਤ ਹੈ। ਉਨ੍ਹਾਂ ਕਿਹਾ ਕਿ ਜੇ ਸੰਸਦ ਮੈਂਬਰਾਂ ਦੇ ਹੀ ਅਕਾਊਂਟ ਬੰਦ ਕਰ ਦਿੱਤੇ ਜਾਣਗੇ ਤਾਂ ਲੋਕਾਂ ਦੀ ਆਵਾਜ਼ ਕੌਣ ਚੁੱਕੇਗਾ। ਇਸ ਮੁੱਦੇ ਨੂੰ ਸ੍ਰੀ ਮਾਨ ਲੋਕ ਸਭਾ ਵਿੱਚ ਚੁੱਕਣਗੇ।