ਸੂਬੇ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼ਨੀਵਾਰ ਨੂੰ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਸਰਕਾਰ ਵਲੋਂ ਦਾਅਵਾ ਕੀਤਾ ਜਾ ਰਿਹਾ ਕਿ ਹਲਕੇ ਵਿੱਚ ਘੱਗਰ ’ਤੇ 40 ਲੱਖ ਰੁਪਏ ਲੱਗ ਚੁੱਕੇ ਹਨ ਜਦੋਂ ਕਿ ਪੈਸਿਆ ਲੱਗਿਆ ਇੱਕ ਨਜ਼ਰ ਨਹੀਂ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਰਫ ਕਾਗਜ਼ਾਂ ਵਿੱਚ ਹੀ 40 ਲੱਖ ਰੁਪਏ ਖਰਚ ਕੀਤੇ ਹਨ, ਪਰ ਜ਼ਮੀਨੀ ਪੱਧਰ ‘ਤੇ ਇਕ ਰੁਪਇਆ ਵੀ ਲੱਗਿਆ ਜਾਪਦਾ।ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਗਰਗ ਐਡਵੋਕੇਟ ਦੇ ਘਰ ਵਿਖੇ ਪ੍ਰੈੱਸ ਵਾਰਤਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਲਕੇ ਦੇ ਇਕ ਪਿੰਡ ਵਿੱਚ ਤਿੰਨ ਕਰੋੜ ਤੋਂ ਵੀ ਵੱਧ ਪੈਸੇ ਖਰਚ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਇੰਨ੍ਹਾਂ ਪੈਸੇ ਖਰਚ ਕੇ ਸਿਰਫ ਅੱੱਧਾ ਕਿਲੋਮੀਟਰ ਸੜਕ ਅਤੇ ਸਟੇਡੀਅਮ ਬਣਾਇਆ ਗਿਆ ਹੈ, ਜਦੋਂ ਕਿ ਬਾਕੀ ਪੈਸਿਆਂ ਦਾ ਹਿਸਾਬ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਅਸੀਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਰਕੇ ਖਰਚ ਕੀਤੇ ਪੈਸਿਆਂ ਦਾ ਹਿਸਾਬ ਦੀ ਮੰਗ ਕਰਾਂਗੇ।ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਇਆ ਮੌਤਾਂ ‘ਤੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਅਸੱਮਰਥ ਨਜ਼ਰ ਆ ਰਹੀ ਹੈ। ਜਿਸ ਕਾਰਨ ਇਸ ਤਰ੍ਹਾਂ ਦੀਆਂ ਘਟਾਨਾਵਾਂ ਵਾਪਰੀਆਂ ਰਹੀਆਂ ਹਨ। ਸ਼੍ਰੀ ਢੀਂਡਸਾ ਨੇ ਕਿਹਾ ਕਿ ਸਰਕਾਰ ਛੋਟੀਆਂ ਮੱਛੀਆਂ ਨੂੰ ਫੜ੍ਹ ਕੇ ਸਿਰਫ ਖਾਨਾਪੂਰਤੀ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਅਸਤੀਫਾ ਦੇਣ ਚਾਹੀਦਾ ਹੈ।