ਸਿਰਸਾ, 6 ਜਨਵਰੀ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਸਬੇ ਰਾਣੀਆਂ ’ਚ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਟਰੈਕਟਰ ਮਾਰਚ ਕੀਤਾ। ਟਰੈਕਟਰ ਮਾਰਚ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ਿਰਕਤ ਕੀਤੀ। ਟਰੈਕਟਰ ਮਾਰਚ ਤੋਂ ਪਹਿਲਾਂ ਕਿਸਾਨਾਂ ਦੇ ਇਕੱਠ ਨੂੰ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ, ਬਲਰਾਜ ਬਣੀ ਤੇ ਰੋਸ਼ਨ ਸੁਚਾਨ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਅਗਲੇ ਦਿਨਾਂ ’ਚ ਕੀਤੇ ਜਾਣ ਵਾਲੇ ਅੰਦੋਲਨ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਿਸਾਨਾਂ ਨੇ 26 ਜਨਵਰੀ ਨੂੰ ਵੱਡੀ ਗਿਣਤੀ ’ਚ ਦਿੱਲੀ ਆਪਣੇ ਟਰੈਕਟਰ ਨਾਲ ਪਹੁੰਚਣ ਦਾ ਹਾਂ ਪੱਖੀ ਹੁੰਗਾਰਾ ਦਿੱਤਾ।