ਸਿਰਸਾ, 23 ਦਸੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ਸੱਦੇ ’ਤੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਪੱਕਾ ਮੋਰਚਾ ਦੇ ਕਿਸਾਨਾਂ ਨੇ ਹਰਿਆਣਾ ਦੇ ਬਿਜਲੀ ਮੰਤਰੀ ਦਾ ਪੁਤਲਾ ਫੂਕ ਕੇ ਇਕ ਵੇਲੇ ਦੇ ਖਾਣੇ ਦਾ ਤਿਆਗ ਕੀਤਾ ਹੈ। ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਕੀਤੇ ਸਮਾਗਮ ’ਚ ਡੱਬਵਾਲੀ ਅਗਨੀ ਕਾਂਡ ’ਚ ਜਾਨਾਂ ਗੁਆਉਣ ਵਾਲਿਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਇਸ ਤੋਂ ਪਹਿਲਾਂ ਕਿਸਾਨਾਂ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਬਾਬਾ ਭੂਮਣ ਸ਼ਾਹ ਚੌਕ ਤੱਕ ਰੋਸ ਪ੍ਰਦਰਸ਼ਨ ਕੀਤਾ ਤੇ ਚੌਕ ’ਚ ਹਰਿਆਣਾ ਦੇ ਬਿਜਲੀ ਮੰਤਰੀ ਦਾ ਪੁਤਲਾ ਫੂਕ ਕੇ ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।