ਨਵੀਂ ਦਿੱਲੀ, 1 ਦਸੰਬਰ
ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਨਿੱਜੀ ਕਾਰਨਾਂ ਕਰਕੇ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।