ਨਵੀਂ ਦਿੱਲੀ, 6 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਜੀਵਨ ਬਚਾਉਣ ਵਾਲੀਆਂ ਦਵਾਈਆਂ, ਟੀਕੇ ਅਤੇ ਮੈਡੀਕਲ ਉਪਕਰਨਾਂ ਦੀ ਵਿਆਪਕ ਵਰਤੋਂ ਕੀਤੀ ਗਈ ਸੀ ਅਤੇ ਉਨ੍ਹਾਂ ਦੀ ਸਰਕਾਰ ਸਿਹਤ ਖੇਤਰ ਵਿੱਚ ਭਾਰਤ ਦੀ ਵਿਦੇਸ਼ਾਂ ‘ਤੇ ਨਿਰਭਰਤਾ ਨੂੰ ਘਟਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ‘ਸਿਹਤ ਅਤੇ ਮੈਡੀਕਲ ਖੋਜ’ ਬਾਰੇ ਵੈਬਿਨਾਰ ਵਿੱਚ ਸ੍ਰੀ ਮੋਦੀ ਨੇ ਇਹ ਗੱਲ ਕਹੀ।