ਚੰਡੀਗੜ੍ਹ, 11 ਜਨਵਰੀ
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਹਰਿਆਣਾ ਵਿੱਚ ਜ਼ਰੂਰੀ ਸੇਵਾਵਾਂ ਮੈਨਟੀਨੈਂਸ ਐਕਟ (ਐਸਮਾ) ਲਾਗੂ ਕਰ ਦਿੱਤਾ ਹੈ। ਇਸ ਐਕਟ ਦੇ ਲਾਗੂ ਹੋਣ ਨਾਲ ਹਰਿਆਣਾ ਦੇ ਡਾਕਟਰ ਹੁਣ ਅਗਲੇ ਛੇ ਮਹੀਨਿਆਂ ਲਈ ਹੜਤਾਲ ’ਤੇ ਨਹੀਂ ਜਾ ਸਕਣਗੇ ਅਤੇ ਇਸ ਐਕਟ ਦੀ ਉਲੰਘਣਾ ਕਰਨ ’ਤੇ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਨੇ ਪੈਣਗੇ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਡਾਕਟਰ ਸਪੈਸ਼ਲਿਟਸ ਡਾਕਟਰਾਂ ਲਈ ਵਿਸ਼ੇਸ਼ ਕੇਡਰ, 40 ਫੀਸਦ ਰਾਖਵਾਂਕਰਨ ਯੋਜਨਾ ਦੀ ਬਹਾਲੀ ਤੇ ਸੀਨੀਅਰ ਮੈਡੀਕਲ ਅਧਿਕਾਰੀਆਂ ਦੀਆਂ ਪੋਸਟਾਂ ’ਤੇ ਸਿੱਧੀਆਂ ਨਿਯੁਕਤੀਆਂ ਰੋਕਣ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰ ਰਹੇ ਹਨ।