• ਭਾਰਤ ਸਰਕਾਰ ਵੱਲੋਂ ਚੀਨ ਦੀ ਯਾਤਰਾ ਕਰ ਚੁੱਕੇ ਯਾਤਰੀਆਂ ਦੀ ਜਾਣਕਾਰੀ ਕੀਤੀ ਜਾ ਰਹੀ ਹੈ ਸਾਂਝੀ
• ਚੀਨ ਦੀ ਯਾਤਰਾ ਕਰ ਚੁੱਕੇ 1375 ਯਾਤਰੀਆਂ ਵਿੱਚੋਂ 1250 ਯਾਤਰੀਆਂ ਵਿੱਚ ਨਹੀਂ ਪਾਏ ਗਏ ਕੋਰੋਨਾਵਾਇਰਸ ਦੇ ਲੱਛਣ
• ਹੁਣ ਤੱਕ ਚੀਨ ਵਿੱਚ 28,000 ਤੋਂ ਵੱਧ ਮਾਮਲਿਆਂ ਅਤੇ 564 ਮੌਤਾਂ ਦੀ ਹੋਈ ਪੁਸ਼ਟੀ
• ਹੁਣ ਤੱਕ ਪੰਜਾਬ ਵਿੱਚ ਕਰੋਨਾ ਵਾਇਰਸ ਦਾ ਕੋਈ ਮਾਮਲਾ ਨਹੀਂ ਪਾਇਆ ਗਿਆ
ਚੰਡੀਗੜ•, 7 ਫਰਵਰੀ:
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਕੋਰੋਨਾਵਾਇਰਸ ਨਾਲ ਸਬੰਧਤ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਕਿਉਂਕਿ ਚੀਨ ਤੋਂ ਇਸ ਵਾਇਰਸ ਦੇ ਫੈਲਣ ਦੀ ਖ਼ਬਰ ਮਿਲੀ ਹੈ ਜਿਥੇ ਹੁਣ ਤੱਕ 28,000 ਤੋਂ ਵੱਧ ਮਾਮਲਿਆਂ ਅਤੇ 564 ਮੌਤਾਂ ਦੀ ਪੁਸ਼ਟੀ ਹੋਈ ਹੈ। ਉਹਨਾਂ ਦੱਸਿਆ ਕਿ 24 ਹੋਰ ਦੇਸ਼ਾਂ ਵਿੱਚ ਵੀ ਇਸ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ਅਤੇ ਭਾਰਤ ਵਿਚ ਵੀ 3 ਮਾਮਲੇ ਸਾਹਮਣੇ ਆਏ ਹਨ।
ਇਸ ਅਣਜਾਣ ਬਿਮਾਰੀ ਦੇ ਵਧ ਰਹੇ ਖਤਰੇ ਨੂੰ ਵੇਖਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚੀਨ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਸੂਚੀ ਪੰਜਾਬ ਸਰਕਾਰ ਨਾਲ ਸਾਂਝੀ ਕੀਤੀ ਜਾ ਰਹੀ ਹੈ ਅਤੇ ਇਹ ਰਿਪੋਰਟ ਸਾਰੇ ਜ਼ਿਲਿ•ਆਂ ਦੇ ਸਿਵਲ ਸਰਜਨਾਂ ਨੂੰ ਲਗਾਤਾਰ ਭੇਜੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ 1375 ਯਾਤਰੀ ਚੀਨ ਦੀ ਯਾਤਰਾ ਕਰ ਚੁੱਕੇ ਹਨ। ਇਹਨਾਂ ਵਿੱਚੋਂ 1250 ਯਾਤਰੀਆਂ ਦਾ ਪਤਾ ਲਗਾ ਕੇ ਉਹਨਾਂ ਦੀ ਜਾਂਚ ਕਰ ਲਈ ਗਈ ਹੈ ਅਤੇ ਇਹਨਾਂ ਯਾਤਰੀਆਂ ਵਿੱਚ ਕੋਰੋਨਾਵਾਇਰਸ ਦੇ ਲੱਛਣ ਨਹੀਂ ਪਾਏ ਗਏ। ਉਨ•ਾਂ ਕਿਹਾ ਕਿ ਬਾਕੀ ਯਾਤਰੀਆਂ ਦੀ ਸਕਰੀਨਿੰਗ ਕੱਲ• ਤੱਕ ਕਰ ਲਈ ਜਾਵੇਗੀ ਅਤੇ ਹੁਣ ਤੱਕ ਪੰਜਾਬ ਵਿੱਚ ਕਰੋਨਾ ਵਾਇਰਸ ਦਾ ਕੋਈ ਮਾਮਲਾ ਨਹੀਂ ਪਾਇਆ ਗਿਆ। ਉਨ•ਾਂ ਅੱਗੇ ਦੱਸਿਆ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਆਏ ਜ਼ੀਰਕਪੁਰ (ਮੋਹਾਲੀ) ਦੇ 4 ਯਾਤਰੀਆਂ ਦੇ ਨਮੂਨੇ ਵੀ ਨਾਕਾਰਾਤਮਕ ਪਾਏ ਗਏ ਜਦਕਿ ਹੁਣ ਤੱਕ ਪੰਜਾਬ ਨਾਲ ਸਬੰਧਤ 26 ਮਾਮਲੇ ਐਨ.ਆਈ.ਵੀ. ਪੁਣੇ ਵੱਲੋਂ ਨਾਕਾਰਾਤਮ ਦੱਸੇ ਗਏ ਹਨ। ਉਹਨਾਂ ਅੱਗੇ ਕਿਹਾ ਕਿ ਚੀਨ ਅਤੇ ਹੋਰ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰ ਚੁੱਕੇ ਹੋਰ ਬਹੁਤ ਸਾਰੇ ਯਾਤਰੀ ਸਿਹਤ ਵਿਭਾਗ ਕੋਲ ਖੁਦ ਰਿਪੋਰਟ ਕਰ ਰਹੇ ਹਨ।
ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਕੋਈ ਯਾਤਰੀ ਚੀਨ ਦੇ ਵੁਹਾਨ ਸ਼ਹਿਰ ਤੋਂ ਆਇਆ ਹੈ, ਤਾਂ ਉਸ ਨੂੰ ਇਕੱਲਾ ਰੱਖਿਆ ਜਾਣਾ ਜਰੂਰੀ ਹੈ ਅਤੇ ਕੋਈ ਲੱਛਣ ਨਾ ਹੋਣ ਦੇ ਬਾਵਜੂਦ ਵੀ ਇਸ ਵਾਇਰਸ ਸਬੰਧੀ ਨਮੂਨੇ ਲੈਣਾ ਜ਼ਰੂਰੀ ਹੈ। ਉਹਨਾਂ ਅੱਗੇ ਕਿਹਾ ਕਿ ਚੀਨ ਤੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬੁਖ਼ਾਰ, ਖੰਘ, ਨੱਕ ਵਗਣਾ, ਸਾਹ ਲੈਣ ਵਿੱਚ ਮੁਸ਼ਕਲ ਹੋਣ ਵਰਗੇ ਲੱਛਣ ਹੋਣ ‘ਤੇ ਉਸ ਨੂੰ ਹਸਪਤਾਲ ਦੇ ਅਲੱਗ ਵਾਰਡ ਵਿੱਚ ਦਾਖਲ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਸਿਵਲ ਸਰਜਨਾਂ ਨੂੰ ਸਕ੍ਰੀਨਿੰਗ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ ਤਾਂ ਜੋ ਚੀਨ ਦੀ ਯਾਤਰਾ ਕਰ ਚੁੱਕੇ ਜਾਂ ਚੀਨ ਦੇ ਹਵਾਈ ਅੱਡਿਆਂ ਰਾਹੀਂ ਆਉਣ ਵਾਲੇ ਹਰ ਵਿਅਕਤੀ ਦੀ ਪੂਰੀ ਸਕਰੀਨਿੰਗ ਕੀਤੀ ਜਾ ਸਕੇ।
ਸਿਹਤ ਮੰਤਰੀ ਨੇ ਦੱਸਿਆ ਕਿ ਸਾਰੇ ਸਿਵਲ ਸਰਜਨ, ਜ਼ਿਲ•ਾ ਨੋਡਲ ਅਫ਼ਸਰਾਂ ਅਤੇ ਕੰਟਰੋਲ ਰੂਮਾਂ ਦੀ ਸੂਚੀ ਵੀ ਵਿਭਾਗ ਦੀ ਵੈੱਬਸਾਈਟ ਉੱਤੇ ਅਪਲੋਡ ਕੀਤੀ ਗਈ ਹੈ। ਕੰਟਰੋਲ ਰੂਮ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਹੋਰ ਵਿਭਾਗਾਂ ਅਤੇ ਜਨਤਾ ਦੀ ਸਹੂਲਤ ਲਈ ਰਾਜ ਕੰਟਰੋਲ ਰੂਮ ਨੰ. 08872090029 ਕਾਰਜਸ਼ੀਲ ਹੈ। ਉਨ•ਾਂ ਕਿਹਾ ਕਿ ਸਵੈ-ਰਿਪੋਰਟਿੰਗ ਅਤੇ ਆਮ ਜਨਤਾ ਨੂੰ ਇਸ ਵਾਇਰਸ ਸਬੰਧੀ ਜਾਣਕਾਰੀ ਦੇਣ ਲਈ ਕੇਂਦਰੀ ਹੈਲਪਲਾਈਨ 104 ਵੀ ਕਾਰਜਸ਼ੀਲ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਯਾਤਰੀਆਂ ਅਤੇ ਆਮ ਲੋਕਾਂ ਦੀ ਚਿੰਤਾ ਦੂਰ ਕਰਨ ਲਈ ਫੀਲਡ ਵਰਕਰਾਂ ਨੂੰ ਪੋਸਟਰਾਂ/ਪੈਂਫਲਿਟਾਂ ਜ਼ਰੀਏ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਲੋਕ ਨੂੰ ਇਸ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ, ਕਾਲਜਾਂ, ਯੂਨੀਵਰਸਟੀਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਇਸ ਵਾਇਰਸ ਦੇ ਫੈਲਣ ਅਤੇ ਇਸ ਅਣਜਾਣ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਧਾਰਮਿਕ ਸੰਸਥਾਵਾਂ ਦੀ ਮਦਦ ਲਈ ਵੀ ਜਾ ਰਹੀ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਉਹਨਾਂ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦਾ ਧੰਨਵਾਦ ਵੀ ਕੀਤਾ ਜਿਹੜੇ ਚੀਨ ਅਤੇ ਵਿਸ਼ਵ ਭਰ ਵਿੱਚ ਪ੍ਰਭਾਵਤ ਮਰੀਜ਼ਾਂ ਦੀ ਜਾਨ ਬਚਾਉਣ ਲਈ ਅਣਥੱਕ ਕੰਮ ਕਰ ਰਹੇ ਹਨ।