ਸਿੰਗਾਪੁਰ, 31 ਜੁਲਾਈ
ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨੇ ਕਿਹਾ ਹੈ ਕਿ ਦੇਸ਼ ਵਿਚ ਸਿੱਖਾਂ ਨੇ ਆਪਣੇ ਸੱਭਿਆਚਾਰ, ਧਰਮ ਅਤੇ ਵੱਖਰੀ ਪਛਾਣ ਨੂੰ ਕਾਇਮ ਰੱਖਦੇ ਹੋਏ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਇਆ ਹੈ। ਉਹ ਸਿੱਖ ਸਲਾਹਕਾਰ ਬੋਰਡ ਦੀ 75ਵੀਂ ਵਰ੍ਹੇਗੰਢ ਦੇ ਮੌਕੇ ਰਾਤਰੀ ਭੋਜ ‘ਚ ਬੋਲ ਰਹੇ ਸਨ। ਉਨ੍ਹਾਂ ਇਕੱਠ ਨੂੰ ਕਿਹਾ, -ਤੁਸੀਂ ਸਾਰਿਆਂ ਨੇ ਆਪੋ-ਆਪਣੇ ਕਿੱਤਿਆਂ ਵਿੱਚ ਆਪਣੇ ਆਪ ਨੂੰ ਸਾਬਤ ਕੀਤਾ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਸਿੱਖਾਂ ਨੇ ਸਿੰਗਾਪੁਰ ਵਿੱਚ ਆਪਣੇ ਸੱਭਿਆਚਾਰ, ਧਰਮ ਅਤੇ ਵੱਖਰੀ ਪਛਾਣ ਨੂੰ ਕਾਇਮ ਰੱਖਦੇ ਹੋਏ ਇਹ ਸਭ ਕੁਝ ਕੀਤਾ ਹੈ।’