ਨਵੀਂ ਦਿੱਲੀ, 15 ਦਸੰਬਰ

ਦਿੱਲੀ ਦੀਆਂ ਸਰਹੱਦਾਂ ’ਤੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਆਉਣ ਵਾਲੇ ਦਿਨਾਂ ਵਿਚ ਤੇਜ਼ ਹੋ ਸਕਦਾ ਹੈ। ਸਿੰਘੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪਰਿਵਾਰਾਂ ਦੀਆਂ 2000 ਤੋਂ ਵੱਧ ਔਰਤਾਂ ਕੁਝ ਦਿਨਾਂ ਵਿਚ ਉਥੇ ਪਹੁੰਚ ਸਕਦੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਉਣ ਵਾਲੀਆਂ ਔਰਤਾਂ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਟੈਂਟ ਲਗਾਏ ਗਏ ਹਨ, ਵੱਖਰੇ ਲੰਗਰਾਂ ਦੀ ਯੋਜਨਾ ਬਣਾਈ ਗਈ ਹੈ ਅਤੇ ਵਾਧੂ ਪਖਾਨਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਵੱਖ-ਵੱਖ ਰਾਜਾਂ ਦੇ ਕਿਸਾਨ ਸਤੰਬਰ ਮਹੀਨੇ ਵਿੱਚ ਪਾਸ ਕੀਤੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਤੋਂ ਬਣੀ ਸਿੰਘੂ, ਟੀਕਰੀ ਅਤੇ ਗਾਜ਼ੀਪੁਰ ਦੀ ਸਰਹੱਦ ’ਤੇ ਧਰਨਾ ਦੇ ਰਹੇ ਹਨ।