ਨਵੀਂ ਦਿੱਲੀ, 15 ਅਕਤੂਬਰ

ਇਥੋਂ ਦੇ ਸਿੰਘੂ ਬਾਰਡਰ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਅੱਜ ਸਵੇਰੇ ਤਰਨ ਤਾਰਨ ਦੇ ਨੌਜਵਾਨ ਦੀ ਕੱਟੀ-ਵੱਢੀ ਲਾਸ਼ ਮਿਲੀ ਹੈ। ਨੌਜਵਾਨ ਦੀ ਪਛਾਣ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲੀਸ ਦਾ ਕਹਿਣਾ ਹੈ ਕਿ ਇਸ ਘਟਨਾ ਲਈ ਕੌਣ ਜ਼ਿੰਮੇਵਾਰ ਹੈ, ਇਸ ਦੀ ਜਾਂਚ ਕੀਤੀ ਜਾਵੇਗੀ। ਪੁਲੀਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਤਸਵੀਰਾਂ ਦੇ ਅਨੁਸਾਰ ਅੱਧ-ਨੰਗੀ ਲਾਸ਼ ਬੈਰੀਕੇਡ ਨਾਲ ਲਟਕਦੀ ਨਜ਼ਰ ਆ ਰਹੀ ਹੈ। ਲਾਸ਼ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਗਈ ਹੈ।