ਨਵੀਂ ਦਿੱਲੀ, 6 ਜਨਵਰੀ

ਇਥੋਂ ਦੇ ਸਿੰਘੂ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਕੀਤੀ ਭੁੱਖ ਹੜਤਾਲ ਵਿੱਚ ਕਿਸਾਨਾਂ ਦੀ ਦਿਨੋਂ-ਦਿਨ ਵਧ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦੱਸਿਆ ਗਿਆ ਕਿ 30 ਤੋਂ ਵੱਧ ਕਿਸਾਨ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਹਨ। ਪਹਿਲਾਂ ਇਹ ਭੁੱਖ ਹੜਤਾਲ 11 ਕਿਸਾਨਾਂ ਦੇ ਜਥੇ ਵੱਲੋਂ ਸ਼ੁਰੂ ਕੀਤੀ ਗਈ ਸੀ। ਭੁੱਖ ਹੜਤਾਲ ਵਿੱਚ ਔਰਤਾਂ ਦੀ ਗਿਣਤੀ ਵੀ ਵੱਧ ਰਹੀ ਹੈ।