ਨਵੀਂ ਦਿੱਲੀ, 27 ਜਨਵਰੀ
ਭਾਰਤ ਨੇ ਸਤੰਬਰ 1960 ਦੀ ਸਿੰਧੂ ਜਲ ਸੰਧੀ ਵਿੱਚ ਸੋਧ ਲਈ ਪਾਕਿਸਤਾਨ ਨੂੰ ਨੋਟਿਸ ਜਾਰੀ ਕੀਤਾ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਦਾ ਅੱਖਰ ਅੱਖਰ ਲਾਗੂ ਕਰਨ ਲਈ ਭਾਰਤ ਦ੍ਰਿੜ ਸਮਰਥਕ ਤੇ ਜ਼ਿੰਮੇਦਾਰ ਭਾਈਵਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਕਾਰਵਾਈਆਂ ਨੇ ਸਿੰਧੂ ਜਲ ਸੰਧੀ ਦੀਆਂ ਮੱਦਾਂ ’ਤੇ ਬੁਰਾ ਪ੍ਰਭਾਵ ਪਾਇਆ, ਜਿਸ ਨਾਲ ਭਾਰਤ ਨੂੰ ਇਸ ਵਿਚ ਸੋਧ ਲਈ ਨੋਟਿਸ ਜਾਰੀ ਕਰਨ ਲਈ ਮਜਬੂਰ ਕੀਤਾ ਗਿਆ।