ਚੰਡੀਗੜ੍ਹ 29 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਨ.ਟੀ.ਐਸ.ਈ. (ਸਟੇਜ-1) ਜਮਾਤ ਦਸਵੀਂ/ਐਮ.ਐਮ.ਐਮ.ਐਸ. ਜਮਾਤ ਅੱਠਵੀ  ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਇੱਕ ਦਿਨ ਦਾ ਵਾਧਾ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਵਿਦਿਆਰਥੀ ਉਪਰੋਕਤ ਇਮਤਿਹਾਨਾਂ ਲਈ ਅਪਲਾਈ ਕਰਨ ਤੋਂ ਰਹਿ ਗਏ ਸਨ ਜਿਸ ਕਰਕੇ ਸਿੱਖਿਆ ਮੰਤਰੀ ਨੇ ਪਿੰ੍ਰਸੀਪਲਾਂ ਅਤੇ ਬੱਚਿਆਂ ਦੇ ਮਾਪਿਆਂ ਦੀਆਂ ਬੇਨਤੀਆਂ ਦੇ ਮੱਦੇਨਜ਼ਰ 30 ਅਕਤੂਬਰ ਸਵੇਰੇ 10 ਵਜੋ ਤੋਂ ਸ਼ਾਮ 5 ਵਜੇ ਤੱਕ ਈ ਪੰਜਾਬ ਸਕੂਲ ਪੋਰਟਲ ਮੁੜ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ।