ਨਵੀਂ ਦਿੱਲੀ, 26 ਅਕਤੂਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸੱਤਾ ਵਿਰੋਧੀ ਲਹਿਰ ਨੂੰ ਨੱਥ ਪਾਉਣ ਲਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਹੱਲ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਡੀਜੀਪੀ ਅਤੇ ਐਡਵੋਕੇਟ ਜਨਰਲ ਦੀਆਂ ਨਿਯੁਕਤੀਆਂ ਦਾ ਮਾਮਲਾ ਜਲਦੀ ਹੱਲ ਕੀਤਾ ਜਾਵੇ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਏਆਈਸੀਸੀ ਮੀਟਿੰਗ ਵਿਚ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬੀਆਂ ਲਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਇਨਸਾਫ਼ ਸਭ ਤੋਂ ਜ਼ਰੂਰੀ ਹੈ।