ਮਾਨਸਾ, 26 ਅਗਸਤ
ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮਾਨਸਾ ਪੁਲੀਸ ਵੱਲੋਂ ਪੰਜ ਹੋਰ ਵਿਅਕਤੀਆਂ ਨੂੰ ਮੁਲਜ਼ਮਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਵਿਰੁੱਧ ਸ਼ਿਕਾਇਤ ‌ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਲੋਂ ਪੁਲੀਸ ਨੂੰ ‌ਦਰਜ ਕਰਵਾਈ ਗਈ ਹੈ। ਪੁਲੀਸ ਨੇ ਜਿਨ੍ਹਾਂ ਪੰਜ ਨੂੰ ਨਾਮਜ਼ਦ ਕੀਤਾ ਹੈ, ਉਨ੍ਹਾਂ ਵਿੱਚ ਜੀਵਨਜੋਤ, ਕੰਵਰਪਾਲ, ਅਵਤਾਰ, ਜਗਤਾਰ ਅਤੇ ਜੋਤੀ ਹਨ। ਅਵਤਾਰ ਅਤੇ ਜਗਤਾਰ ਮੂਸੇਵਾਲਾ ਦੇ ਗੁਆਂਢੀ ਹਨ, ਜਿਨ੍ਹਾਂ ਦਾ ਘਰ ਵੀ‌ ਸਿੱਧੂ ਮੂਸੇਵਾਲਾ ‌ਦੀ‌ ਹਵੇਲੀ ਦੇ ਨੇੜੇ ਹੈ। ਪੁਲੀਸ ਵਲੋਂ ਉਨ੍ਹਾਂ ਵਿਰੁੱਧ ਧਾਰਾ 120 ਵੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਸੰਗੀਤ ਜਗਤ ਨਾਲ ਜੁੜੇ 2 ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਸੀ। ਪੁਲੀਸ ਹੁਣ ਤੱਕ 31 ਵਿਅਕਤੀਆਂ ਨੂੰ ਨਾਮਜ਼ਦ ਕਰ ਚੁੱਕੀ ਹੈ ਅਤੇ 22 ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ।