ਮਾਨਸਾ, 12 ਅਪਰੈਲ
ਮਾਨਸਾ ਪੁਲੀਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਰਾਜਸਥਾਨ ਵਾਸੀ 21 ਸਾਲਾ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਹੈ। ਮੁਲਜ਼ਮ ਨੂੰ ਮੁੰਬਈ ਪੁਲੀਸ ਨੇ 28 ਮਾਰਚ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ। ਐੱਸਐੱਸਪੀ ਨਾਨਕ ਸਿੰਘ ਨੇ ਦੱਸਿਆ ਕਿ ਉਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।