ਚੰਡੀਗੜ੍ਹ, 9 ਮਾਰਚ

ਪੰਜਾਬ ਵਿਧਾਨ ਸਭਾ ‘ਚ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਕਾਂਗਰਸ ਦੇ ਮੈਂਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ’ਤੇ ਤਿੱਖੀ ਬਹਿਸ ਹੋਈ। ਇਸ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਅਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਵਿਚਾਲੇ ਗਰਮਾ-ਗਰਮੀ ਹੋਈ। ਸ੍ਰੀ ਧਾਲੀਵਾਲ ਵੱਲੋਂ ਕਾਂਗਰਸ ਖ਼ਿਲਾਫ਼ ਕੀਤੀ ਟਿੱਪਣੀ ਕਾਰਨ ਕਾਂਗਰਸੀ ਵਿਧਾਇਕ ਸਦਨ ​​ਦੇ ਵਿਚੋ ਵਿੱਚ ਆ ਗਏ। ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਵਿਧਾਇਕ ਸਦਨ ​​ਤੋਂ ਵਾਕਆਊਟ ਕਰ ਗਏ।