ਨਵੀਂ ਦਿੱਲੀ, 29 ਸਤੰਬਰ

ਕਾਂਗਰਸ ਦੀ ਲੀਡਰਸ਼ਿਪ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਨਾਰਾਜ਼ ਹੈ। ਹਾਲਾਂਕਿ ਸਿੱਧੂ ਦੇ ਅਸਤੀਫੇ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਦੂਜੇ ਪਾਸੇ ਪਾਰਟੀ ਦੀ ਤਰਜਮਾਨ ਸੁਪ੍ਰਿਆ ਸ਼੍ਰੀਨੇਤ ਨੇ ਸਮੁੱਚੇ ਘਟਨਾਕ੍ਰਮ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਿਰਫ ਇਹ ਕਿਹਾ ਕਿ ਪਾਰਟੀ ਦੇ ਸੂਬਾ ਇੰਚਾਰਜ ਹਰੀਸ਼ ਰਾਵਤ ਇਸ ਮਾਮਲੇ ‘ਤੇ ਜਵਾਬ ਦੇਣਗੇ।