ਨਵੀਂ ਦਿੱਲੀ, 13 ਦਸੰਬਰ

ਕੁੱਲ ਹਿੰਦ ਕਾਂਗਰਸ ਕਮੇਟੀ ਨੇ ਆਗਾਮੀ ਚੋਣਾਂ ਦੇ ਮਾਹੌਲ ਨੂੰ ਭਖਾਉਣ ਲਈ ਅੱਜ ਪੰਜਾਬ ਕਾਂਗਰਸ ਦੀ ਪ੍ਰਦੇਸ਼ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੂਬਾਈ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਕਮੇਟੀ ਵਿਚ ਵਜ਼ਾਰਤ ’ਚੋਂ ਥੋੜ੍ਹਾ ਸਮਾਂ ਪਹਿਲਾਂ ਹਟਾਏ ਗਏ ਵਜ਼ੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਚੋਣ ਕਮੇਟੀ ਦੇ ਮੈਂਬਰਾਂ ਦੀ ਸੂਚੀ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ, ਸੀਨੀਅਰ ਆਗੂ ਅੰਬਿਕਾ ਸੋਨੀ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਬੀਬੀ ਰਜਿੰਦਰ ਕੌਰ ਭੱਠਲ, ਸਾਬਕਾ ਪ੍ਰਧਾਨ ਐਚ.ਐਸ.ਹੰਸਪਾਲ, ਮਹਿੰਦਰ ਸਿੰਘ ਕੇ.ਪੀ, ਲਾਲ ਸਿੰਘ, ਕੇ.ਐਲ. ਸ਼ਰਮਾ, ਰਮਿੰਦਰ ਆਵਲਾ, ਕੁਲਜੀਤ ਨਾਗਰਾ, ਸੁਖਵਿੰਦਰ ਡੈਨੀ, ਪਵਨ ਗੋਇਲ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ, ਸ਼ਾਮ ਸੁੰਦਰ ਅਰੋੜਾ, ਰਾਣਾ ਗੁਰਮੀਤ ਸਿੰਘ, ਸਾਧੂ ਸਿੰਘ ਧਰਮਸੋਤ, ਅਜੈਬ ਸਿੰਘ ਭੱਟੀ, ਨਵਤੇਜ ਚੀਮਾ, ਹਾਮਿਦ ਮਸੀਹ, ਡਾ.ਰਾਜ ਕੁਮਾਰ ਚੱਬੇਵਾਲ, ਬਲਵੀਰ ਰਾਣੀ ਸੋਢੀ, ਬਰਿੰਦਰ ਢਿੱਲੋਂ, ਅਕਸ਼ੈ ਸ਼ਰਮਾ, ਨਿਰਮਲ ਖਹਿਰਾ ਤੋਂ ਇਲਾਵਾ ਸਾਰੇ ਮੌਜੂਦਾ ਵਜ਼ੀਰਾਂ ਅਤੇ ਪਾਰਟੀ ਦੇ ਸੰਸਦ ਮੈਂਬਰ ਵੀ ਸ਼ਾਮਲ ਹਨ।