ਨਵੀਂ ਦਿੱਲੀ, 10 ਦਸੰਬਰ
ਸੀਡੀਐੱਸ ਜਨਰਲ ਬਿਪਿਨ ਰਾਵਤ ਦਾ ਬਰਾੜ ਚੌਕ ਸ਼ਮਸ਼ਾਨਘਾਟ ਵਿੱਚ ਅੰਤਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਨੂੰ ਇਸ ਤੋਂ ਪਹਿਲਾਂ 17 ਤੋਪਾਂ ਦੀ ਸਲਾਮੀ ਦਿੱਤੀ ਗਈ। ਉਨ੍ਹਾਂ ਦੀ ਚਿਖਾ ਨੂੰ ਉਨ੍ਹਾਂ ਦੀਆਂ ਧੀਆਂ ਨੇ ਅਗਨੀ ਵਿਖਾਈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀਆਂ ਮ੍ਰਿਤਕ ਦੇਹਾਂ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਸਸਕਾਰ ਤੋਂ ਪਹਿਲਾਂ ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਰੱਖਿਆ ਗਿਆ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਅਤੇ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਐਲਿਸ ਹੋਰ ਨੇਤਾਵਾਂ ਨੇ ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੀ ਸ਼ਰਧਾਂਜੀਆਂ ਦੇਣ ਵਾਲਿਆਂ ’ਚ ਸ਼ਾਮਲ ਹਨ।