ਨਵੀਂ ਦਿੱਲੀ, 2 ਸਤੰਬਰ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਵਕੀਲ ਆਨੰਦ ਡਾਗਾ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵਕੀਲ ’ਤੇ ਦੇਸ਼ਮੁਖ ਵਿਰੁੱਧ ਚੱਲ ਰਹੀ ਜਾਂਚ ’ਚ ਰੁਕਾਵਟ ਪਾਉਣ ਦਾ ਦੋਸ਼ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡਾਗਾ ਨੂੰ ਮੁੰਬਈ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਟ੍ਰਾਂਜਿਟ ਰਿਮਾਂਡ ‘ਤੇ ਦਿੱਲੀ ਲਿਆਂਦਾ ਗਿਆ ਹੈ ਜਿੱਥੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।