ਨਵੀਂ ਦਿੱਲੀ, 20 ਫਰਵਰੀ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਉਨ੍ਹਾਂ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ 26 ਫਰਵਰੀ ਨੂੰ ਪੁੱਛ ਪੜਤਾਲ ਲਈ ਬੁਲਾਇਆ ਹੈ। ਸ੍ਰੀ ਸਿਸੋਦੀਆ ਵੱਲੋਂ ਦਿੱਲੀ ਸਰਕਾਰ ਦੇ ਬਜਟ ਤਿਆਰੀ ਦਾ ਹਵਾਲਾ ਦਿੰਦੇ ਹੋਏ ਪੁੱਛ ਪੜਤਾਲ ਨੂੰ ਮੁਲਤਵੀ ਕਰਨ ਦੀ ਮੰਗ ਕਰਨ ਤੋਂ ਬਾਅਦ ਏਜੰਸੀ ਨੇ ਐਤਵਾਰ ਨੂੰ ਪੁੱਛ ਪੜਤਾਲ ਨੂੰ ਟਾਲ ਦਿੱਤਾ ਸੀ।