ਨਵੀਂ ਦਿੱਲੀ, 12 ਮਈ
ਸੀਬੀਐੱਸਈ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਹੈ ਕਿ ਹੁਣ ਕੰਪਾਰਟਮੈਂਟ ਪ੍ਰੀਖਿਆਵਾਂ ਨੂੰ ਹੁਣ ਸਪਲੀਮੈਂਟਰੀ ਪ੍ਰੀਖਿਆਵਾਂ ਕਿਹਾ ਜਾਵੇਗਾ। ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਪਲੀਮੈਂਟਰੀ ਪ੍ਰੀਖਿਆ ਵਿੱਚ ਦੋ ਵਿਸ਼ਿਆਂ ਵਿੱਚ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨ ਦਾ ਮੌਕਾ ਦਿੱਤਾ ਜਾਵੇਗਾ, ਜਦੋਂ ਕਿ ਬਾਰ੍ਹਵੀਂ ਜਮਾਤ ਲਈ ਉਨ੍ਹਾਂ ਨੂੰ ਇੱਕ ਵਿਸ਼ੇ ਵਿੱਚ ਆਪਣਾ ਪ੍ਰਦਰਸ਼ਨ ਸੁਧਾਰਨ ਦਾ ਮੌਕਾ ਦਿੱਤਾ ਜਾਵੇਗਾ, ਜਿਨ੍ਹਾਂ ਵਿਦਿਆਰਥੀਆਂ ਨੂੰ ਸਪਲੀਮੈਂਟਰੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ ਅਤੇ ਉਹ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਪ੍ਰੀਖਿਆ ਜੁਲਾਈ ਵਿੱਚ ਕਰਵਾਈ ਜਾਵੇਗੀ ਅਤੇ ਮਿਤੀਆਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਲੇ ਸਾਲ 2024 ਵਿੱਚ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ।