ਚੰਡੀਗੜ੍ਹ, 12 ਨਵੰਬਰ

‘ਆਪ’ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਈਡੀ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਸੁਖਪਾਲ ਖਹਿਰਾ ਨੂੰ ਸੱਤ ਦਿਨ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਈਡੀ ਨੇ ਅਦਾਲਤ ਤੋਂ ਸੁਖਪਾਲ ਖਹਿਰਾ ਦੇ 14 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ। ਦੂਜੇ ਪਾਸੇ ਬਚਾਅ ਧਿਰ ਦੇ ਵਕੀਲ ਦਾ ਕਹਿਣਾ ਹੈ ਕਿ ਇਹ ਗ੍ਰਿਫਤਾਰੀ ਸਿਆਸਤ ਤੋਂ ਪ੍ਰੇਰਿਤ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ।