ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਹੜ੍ਹ ਦੀ ਸਥਿਤੀ ਨੂੰ ਦੇਖਦਿਆਂ ਸ਼੍ਰੋਮਣੀ ਅਕਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਵਰਕਰਾਂ ਤੇ ਸਮੂਹ ਲੀਡਰਸ਼ਿਪ ਨੂੰ ਖਾਸ ਅਪੀਲ ਕੀਤੀ ਗਈ ਹੈ। ਸੁਖਬੀਰ ਬਾਦਲ ਨੇ ਵਰਕਰਾਂ ਤੇ ਸਮੂਹ ਲੀਡਰਸ਼ਿਪ ਨੂੰ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕਰਕੇ ਕਿਹਾ ਕਿ ਪਿਛਲੇ ਕਈ ਦਿਨਾਂ ਵਿੱਚ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਬਹੁਤ ਖ਼ਰਾਬ ਹੋ ਗਈ ਹੈ। ਮੈਂ ਫਾਜ਼ਿਲਕਾ ਤੇ ਸੁਲਤਾਨਪੁਰ ਲੋਧੀ ਸਣੇ ਕਈ ਥਾਵਾਂ ਦਾ ਦੌਰਾ ਕੀਤਾ ਹੈ। ਹੁਸ਼ਿਆਰਪੁਰ ਦੇ ਵੀ ਕਈ ਪਿੰਡਾਂ ‘ਚ ਪਾਣੀ ਆਉਣ ਦੀ ਸੂਚਨਾ ਮਿਲੀ ਹੈ। ਮੈਂ ਸਮੂਹ ਅਕਾਲੀ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਵਿੱਚ ਆਏ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਆਪਣੇ ਪੰਜਾਬੀਆਂ ਦੀ ਹਰ ਤਰੀਕੇ ਨਾਲ ਮੱਦਦ ਕਰਨ। ਇਸ ਔਖੀ ਘੜੀ ਏਕਤਾ ਨਾਲ ਇੱਕ ਦੂਜੇ ਦਾ ਸਾਥ ਦਿਓ।
ਇਸ ਦੇ ਨਾਲ ਹੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ 31 ਅਗਸਤ 2025 ਨੂੰ ਮੋਗਾ ਵਿਖੇ ਹੋਣ ਵਾਲੀ “ਫਤਿਹ ਰੈਲੀ” ਨੂੰ ਫਿਲਹਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ, ਤਾਂ ਜੋ ਸਮੂਹ ਅਕਾਲੀ ਵਰਕਰ ਹੜ੍ਹ ਪੀੜਤਾਂ ਦੀ ਮੱਦਦ ਕਰ ਸਕਣ। ਵਾਹਿਗੁਰੂ ਸਭ ‘ਤੇ ਮਿਹਰ ਦਾ ਹੱਥ ਰੱਖਣ।