ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬਾਦਲ ਦੇ ਸਮਰਥਕਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਸਾਰਿਆਂ ਨੂੰ ਪੁਲਿਸ ਵੈਨ ਵਿੱਚ ਲਿਜਾਇਆ ਜਾ ਰਿਹਾ ਹੈ।
ਸੁਖਬੀਰ ਬਾਦਲ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਰੋਕ ਲਿਆ। ਸੁਖਬੀਰ ਬਾਦਲ ਨੇ ਪੁਲਿਸ ਅਧਿਕਾਰੀਆਂ ਤੋਂ ਰਸਤਾ ਰੋਕਣ ਦਾ ਕਾਰਨ ਪੁੱਛਿਆ। ਜਿਸ ਤੋਂ ਬਾਅਦ ਐਸਪੀ ਮਨਪ੍ਰੀਤ ਨਾਲ ਬਹਿਸ ਹੋ ਗਈ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਗੁਰਦੁਆਰੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੁਖਬੀਰ ਬਾਦਲ ਨੇ ਐਸਪੀ ਨੂੰ ਇਜਾਜ਼ਤ ਦਿਖਾਉਣ ਲਈ ਕਿਹਾ ਹੈ।
ਦੱਸ ਦੇਈਏ ਕਿ ਅੱਜ ਮਜੀਠੀਆ ਦੇ ਰਿਮਾਂਡ ਦਾ ਆਖਰੀ ਦਿਨ ਹੈ ਅਤੇ ਉਸਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਅਕਾਲੀ ਵਰਕਰਾਂ ਅਤੇ ਸੁਖਬੀਰ ਬਾਦਲ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਤਾਂ ਜੋ ਉਹ ਮਜੀਠੀਆ ਦੇ ਪੇਸ਼ੀ ਦੌਰਾਨ ਕੋਈ ਹੰਗਾਮਾ ਨਾ ਹੋ ਸਕੇ।