ਬੱਲੂਆਣਾ (ਅਬੋਹਰ), 1 ਅਗਸਤ
ਹਲਕਾ ਬੱਲੂਆਣਾ ਦੇ ਪਿੰਡਾਂ ਵਿਚ ਬਣੇ ਹੜ੍ਹਾਂ ਵਰਗੇ ਹਾਲਾਤ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਗੱਦਾ ਡੋਬ ,ਬੱਲੂਆਣਾ ਅਤੇ ਲਾਗਲੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਬੱਲੂਆਣਾ ਇਕਾਈ ਵੱਲੋਂ ਪਿੰਡ ਗੱਦਾ ਡੋਬ ਵਿੱਚ ਸੁਖਬੀਰ ਬਾਦਲ ਨੂੰ ਕਾਲੇ ਝੰਡੇ ਵਿਖਾਏ ਗਏ।