ਸ੍ਰੀ ਮੁਕਤਸਰ ਸਾਹਿਬ : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਹਲਕੇ ‘ਚ ਸੈਨੇਟਾਈਜ਼ਰ ਵੰਡੇ। ਇਸ ਦੌਰਾਨ ਉਨ੍ਹਾਂ ਇਸਦੀ ਸ਼ੁਰੂਆਤ ਮਲੋਟ ਹਲਕੇ ਤੋਂ ਕੀਤੀ ਅਤੇ ਮਲੋਟ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਨੂੰ ਸੈਨੇਟਾਈਜ਼ਰ ਵੰਡੇ। ਉਨ੍ਹਾਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ ਕੀਤੀ ਅਤੇ ਘਰਾਂ ‘ਚ ਹੀ ਬੈਠ ਕੇ ਹੋਰਨਾਂ ਦੀ ਸੇਵਾ ਕਰਨ ਬਾਰੇ ਕਿਹਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਕੋਈ ਖਤਰਾ ਤਾਂ ਨਹੀਂ ਹੈ ਪਰ ਫਿਰ ਵੀ ਕਿਸੇ ਨੂੰ ਕੋਈ ਲਾਪਰਵਾਹੀ ਨਹੀਂ ਕਰਨੀ ਚਾਹੀਦੀ ਤਾਂ ਕਿ ਇਸ ਮਹਾਂਮਾਰੀ ਤੋਂ ਬਚਾਅ ਰਹੇ। ਇਸ ਦੌਰਾਨ ਉਨ੍ਹਾਂ ਹਲਕੇ ‘ਚ 50 ਪੇਟੀਆਂ ਸੈਨੇਟਾਈਜ਼ਰ ਵੰਡਿਆ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ, ਸ਼ਮਿੰਦਰ ਸਿੰਘ ਗੋਗੀ, ਮਿੱਤ ਸਿੰਘ ਬਰਾੜ, ਹਰਪਾਲ ਸਿੰਘ ਬੇਦੀ, ਹੀਰਾ ਸਿੰਘ ਚੜੇਵਾਨ, ਰਾਮ ਸਿੰਘ ਪੱਪੀ ਆਦਿ ਮੌਜੂਦ ਸਨ।