ਚੰਡੀਗੜ•, 30 ਮਈ: ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ।ਇਸਤੋਂ ਪਹਿਲਾਂ ਉਹ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਵਿਧਾਇਕ ਸਨ।ਸੁਖਬੀਰ ਬਾਦਲ ਦੇ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਜਲਾਲਾਬਾਦ ਜ਼ਿਮਨੀ ਚੋਣ ਲਈ ਚੋਣ ਅਖਾੜਾ ਭਖ ਸਕਦਾ ਹੈ।ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਫਿਰੋਜਪੁਰ ਲੋਕ ਸਭਾ ਹਲਕੇ ਤੋਂ ਚੋਣ ਲੜੀ ਸੀ ਅਤੇ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕੀਤੀ ਸੀ।ਉਨ੍ਹਾਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਸ਼ੇਰ ਸਿੰਘ ਘੁਬਾਇਆਂ ਨੂੰ ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆਂ ਸੀ।