ਨਵੀਂ ਦਿੱਲੀ, 1 ਫਰਵਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਬਜਟ 2023-24 ਨੂੰ ਕਿਸਾਨਾਂ, ਪੇਂਡੂ ਗਰੀਬਾਂ ਅਤੇ ਨੌਜਵਾਨਾਂ ਲਈ ਨਾਕਾਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਹੋਈ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਾਰੀਆਂ ਫਸਲਾਂ ਦੀ ਖਰੀਦ ਲਈ ਕੁਝ ਨਹੀਂ ਕੀਤਾ ਗਿਆ। 2022 ਤੱਕ ਸਾਰਿਆਂ ਲਈ ਪੱਕੇ ਮਕਾਨਾਂ ਨੂੰ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਕੁਝ ਨਹੀਂ ਕੀਤਾ ਗਿਆ। ਮਹਿੰਗਾਈ ਨੂੰ ਕਾਬੂ ਕਰਨ ਅਤੇ ਤੇਲ ਅਤੇ ਐੱਲਪੀਜੀ ਦੀਆਂ ਕੀਮਤਾਂ ਘਟਾਉਣ ਲਈ ਕੁਝ ਨਹੀਂ ਕੀਤਾ ਗਿਆ। ਨੌਜਵਾਨ 16 ਕਰੋੜ ਨੌਕਰੀਆਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਵੀ ਬਜਟ ’ਚ ਕੁਝ ਨਹੀਂ।