ਸ਼ਿਮਲਾ, 10 ਦਸੰਬਰ
ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੂ ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਅਤੇ ਮੁਕੇਸ਼ ਅਗਨੀਹੋਤਰੀ ਉਪ ਮੁੱਖ ਮੰਤਰੀ ਹੋਣਗੇ। ਕਾਂਗਰਸ ਹਾਈ ਕਮਾਂਡ ਨੇ ਦੋਵਾਂ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਦੋਵੇਂ ਆਗੂ ਐਤਵਾਰ ਨੂੰ ਸਹੁੰ ਚੁੱਕਣਗੇ। ਕਾਂਗਰਸ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ 68 ਵਿੱਚੋਂ 40 ਸੀਟਾਂ ਜਿੱਤੀਆਂ ਹਨ। ਨਦੌਣ ਤੋਂ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੂੰ ਕਾਂਗਰਸ ਦੇ ਬਹੁਗਿਣਤੀ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੈ। ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਇਹ ਦੂਜੀ ਵਾਰ ਹੈ, ਜਦੋਂ ਹਮੀਰਪੁਰ ਜ਼ਿਲ੍ਹੇ ਨੂੰ ਮੁੱਖ ਮੰਤਰੀ ਮਿਲਿਆ ਹੈ। ਅਗਨੀਹੋਤਰੀ (60) ਪਿਛਲੀ ਭਾਜਪਾ ਸਰਕਾਰ ਸਮੇਂ ਵਿਰੋਧੀ ਧਿਰ ਦੇ ਆਗੂ ਸਨ।