ਚੰਡੀਗੜ – ਲੋਕ ਸਭਾ ਚੋਣਾਂ ‘ਚ ਗੁਰਦਾਸਪੁਰ ਤੋਂ ਚੋਣ ਹਾਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਆਪਣਾ ਅਸਤੀਫ਼ਾ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ।ਜ਼ਿਕਰਯੋਗ ਹੈ ਕਿ ਭਾਜਪਾ ਦੇ ਉਮੀਦਵਾਰ ਸਨੀ ਦਿਉਲ ਨੇ ਸੁਨੀਲ ਜਾਖੜ ਨੂੰ ਵੱਡੇ ਫ਼ਰਕ ਨਾਲ ਹਰਾਇਆ ਸੀ। 4 ਮਈ 2017 ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸ ਨੇ 2018 ਵਿੱਚ 4 ਨਗਰ ਨਿਗਮ, 22 ਜ਼ਿਲ੍ਹਾ ਪ੍ਰੀਸ਼ਦ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਜਿੱਤੀਆਂ ਸਨ।