• ਜਾਖੜ ਨੇ ਪ੍ਰਧਾਨਗੀ ਬਚਾਉਣ ਲਈ ਰਾਹੁਲ ਗਾਂਧੀ ਨੂੰ ਖੁਸ਼ ਕਰਨ ਦੀ ਕੀਤੀ ਕੋਸ਼ਿਸ਼।
ਚੰਡੀਗੜ• 2 ਨਵੰਬਰ — 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੀ ਨਸਲਕੁਸ਼ੀ ਦੇ ਖਿਲਾਫ 3 ਨਵੰਬਰ ਨੂੰ ਦਿੱਤੇ ਜਾ ਰਹੇ ਰੋਸ ਧਰਨੇ ਨੂੰ ਲੈ ਕੇ ਕਾਂਗਰਸ ਦੇ ਸੂਬਾ ਪ੍ਰਧਾਨ ਦੀ ਪ੍ਰਤੀਕ੍ਰਿਆ ਸਿੱਖਾਂ ਦੇ ਅੱਲ•ੇ ਜਖਮਾਂ ‘ਤੇ ਨਮਕ ਛਿੜਕਣ ਵਾਲੀ ਹੈ ਅਤੇ ਕਾਂਗਰਸ ਪਾਰਟੀ ਪੂਰੀ ਤਰ•ਾਂ ਬੁਖਲਾਹਟ ਵਿੱਚ ਆ ਚੁੱਕੀ ਹੈ।
ਇਹ ਵਿਚਾਰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਇਹ ਰੋਸ ਧਰਨਾ ਇਸ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਅਤੇ ਪੀੜਿ•ਤ ਪਰਿਵਾਰਾਂ ਨੂੰ ਇਨਸਾਫ ਦੁਆਉਣ ਵਾਸਤੇ ਹੈ। ਪਰ ਇਸ ਰੋਸ ਧਰਨੇ ਦਾ ਵਿਰੋਧ ਕਰਕੇ ਸੁਨੀਲ ਜਾਖੜ ਨੇ ਰਾਹੁਲ ਗਾਂਧੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਪੁੱਛਿਆ ਕਿ ਕਾਂਗਰਸ ਪਾਰਟੀ ਨੂੰ ਕਿਸ ਗੱਲ ਦੀ ਤਕਲੀਫ ਹੈ? ਕੀ ਹਜਾਰਾਂ ਦੀ ਗਿਣਤੀ ਵਿੱਚ ਕਤਲੇਆਮ ਦੇ ਸ਼ਿਕਾਰ ਹੋਏ ਲੋਕਾਂ ਲਈ ਇਨਸਾਫ ਦੀ ਮੰਗ ਕਰਨਾ ਕੋਈ ਗੁਨਾਹ ਹੈ ?
ਡਾ. ਚੀਮਾ ਨੇ ਕਿਹਾ ਕਿ ਸੁਨੀਲ ਜਾਖੜ ਨੇ ਇਸ ਰੋਸ ਧਰਨੇ ਦਾ ਵਿਰੋਧ ਕਰਕੇ ਅਤੇ ਇਸ ਨੂੰ ਸਿਆਸੀ ਡਰਾਮਾ ਕਰਾਰ ਦੇ ਕੇ ਜਿੱਥੇ ਰਾਹੁਲ ਗਾਂਧੀ ਕੋਲ ਆਪਣੀ ਵਫਾਦਾਰੀ ਦਾ ਸਬੂਤ ਦੇ ਕੇ ਇਹ ਸਾਬਤ ਕਰਨ ਦੀ ਵੀ ਕੋਸ਼ਿਸ਼ ਕੀਤੀ ਹੈ ਕਿ 34 ਸਾਲ ਬਾਅਦ ਵੀ ਕਾਂਗਰਸ ਪਾਰਟੀ ਕਾਤਲਾਂ ਦੇ ਨਾਲ ਚਟਾਨ ਵਾਂਗ ਖੜੀ ਹੈ । ਉਹਨਾਂ ਦਾਅਵਾ ਕੀਤਾ ਕਿ 3 ਨਵੰਬਰ ਨੂੰ ਦਿੱਲੀ ਵਿਖੇ ਹੋਣ ਵਾਲਾ ਰੋਸ ਧਰਨਾ ਸਮੁੱਚੀ ਕਾਂਗਰਸ ਪਾਰਟੀ ਦੀਆਂ ਅੱਖਾਂ ਖੋਲ• ਕੇ ਰੱਖ ਦੇਵੇਗਾ ਕਿ ਸੱਚ ਦੀ ਆਵਾਜ ਨੂੰ ਕਿਸੇ ਵੀ ਕੀਮਤ ‘ਤੇ ਦਬਾਇਆ ਨਹੀਂ ਜਾ ਸਕਦਾ।
ਡਾ. ਚੀਮਾ ਨੇ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸੁਨੀਲ ਜਾਖੜ ਦੀ ਇਸ ਕੋਝ•ੀ ਹਰਕਤ ਦਾ ਜੁਆਬ ਦੇਣ ਲਈ 3 ਨਵੰਬਰ ਨੂੰ ਹੁਮ-ਹੁੰਮਾ ਕੇ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਪਹੁੰਚਣ।