ਨਵੀਂ ਦਿੱਲੀ, 23 ਨਵੰਬਰ
ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਵੱਲੋਂ ਨਿਯੁਕਤ ਪੈਨਲ ਦੇ ਮੈਂਬਰਾਂ ਵਿੱਚੋਂ ਅਨਿਲ ਘਨਵਤ ਨੇ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਨੂੰ ਪੱਤਰ ਲਿਖ ਕੇ ਤਿੰਨ ਖੇਤੀ ਕਾਨੂੰਨਾਂ ਬਾਰੇ ਰਿਪੋਰਟ ਜਾਰੀ ਕਰਨ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਸ੍ਰੀ ਘਨਵਤ, ਜੋ ਸ਼ੇਤਕਾਰੀ ਸੰਗਠਨ ਦੇ ਸੀਨੀਅਰ ਨੇਤਾ ਹਨ, ਨੇ ਵੱਖਰੇ ਤੌਰ ‘ਤੇ ਮੀਡੀਆ ਨੂੰ ਕਿਹਾ ਕਿ ਉਹ ਅਗਲੇ ਕੁਝ ਮਹੀਨਿਆਂ ਵਿੱਚ ਇੱਕ ਲੱਖ ਕਿਸਾਨਾਂ ਨੂੰ ਦਿੱਲੀ ਵਿੱਚ ਲਾਮਬੰਦ ਕਰਨਗੇ ਜੋ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਵੀ ਲੋੜੀਂਦੇ ਖੇਤੀ ਸੁਧਾਰਾਂ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਕਾਨੂੰਨੀ ਗਾਰੰਟੀ ਬਣਾਉਣ ਅਤੇ ਐੱਮਐੱਸਪੀ ‘ਤੇ ਸਾਰੀਆਂ ਖੇਤੀ-ਫਸਲਾਂ ਦੀ ਖਰੀਦ ਨੂੰ ਯਕੀਨੀ ਬਣਾਉਣ ਦੀ ਮੰਗ ਵਿਵਹਾਰਕ ਅਤੇ ਲਾਗੂ ਕਰਨ ਯੋਗ ਨਹੀਂ ਹੈ। ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਸਰਕਾਰ