ਨਵੀਂ ਦਿੱਲੀ, 10 ਅਪਰੈਲ

ਸੁਪਰੀਮ ਕੋਰਟ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਕੇਂਦਰ ਦੀ ਅਗਨੀਪਥ ਯੋਜਨਾ ਨੂੰ ਸਹੀ ਕਰਾਰ ਦੇਣ ਵਾਲੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ। ਸਰਵਉੱਚ ਅਦਾਲਤ ਨੇ ਸਪਸ਼ਟ ਕੀਤਾ ਕਿ ਅਗਨੀਪਥ ਸਕੀਮ ਦੀ ਸ਼ੁਰੂਆਤ ਤੋਂ ਪਹਿਲਾਂ ਭਰਤੀ ਪ੍ਰਕਿਰਿਆ ਵਿੱਚ ਚੁਣੇ ਉਮੀਦਵਾਰਾਂ ਕੋਲ ਨਿਯੁਕਤੀ ਦਾ ਅਧਿਕਾਰ ਨਹੀਂ ਹੈ। ਇਸ ਦੇ ਨਾਲ ਸੁਪਰੀਮ ਕੋਰਟ ਨੇ ਅਗਨੀਪਥ ਯੋਜਨਾ ਦੀ ਸ਼ੁਰੂਆਤ ਤੋਂ ਪਹਿਲਾਂ ਭਾਰਤੀ ਹਵਾਈ ਫ਼ੌਜ ਵਿੱਚ ਭਰਤੀ ਪ੍ਰਕਿਰਿਆ ਨਾਲ ਸਬੰਧਤ ਇੱਕ ਹੋਰ ਪਟੀਸ਼ਨ 17 ਅਪਰੈਲ ਨੂੰ ਸੁਣਵਾਈ ਲਈ ਸੂਚੀਬੱਧ ਕੀਤੀ ਹੈ।