ਨਵੀਂ ਦਿੱਲੀ, 28 ਅਕਤੂਬਰ
ਸੁਪਰੀਮ ਕੋਰਟ ਨੇ ਅੱਜ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਨੂੰ ਦੇਸ਼ ਭਰ ਵਿੱਚ ਅੰਡਰ ਗਰੈਜੂਏਟ ਪੱਧਰ ਦੇ ਮੈਡੀਕਲ ਕੋਰਸਾਂ ਵਿੱਚ ਦਾਖ਼ਲੇ ਲਈ ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ (ਐੱਨਈਈਟੀ)-2021 ਦੇ ਨਤੀਜੇ ਐਲਾਨਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਐੱਲ. ਨਾਗੇਸ਼ਵਰ ਰਾਓ, ਸੰਜੀਵ ਖੰਨਾ ਅਤੇ ਬੀਆਰ ਗਵਈ ਦੀ ਬੈਂਚ ਨੇ ਬੰਬੇ ਹਾਈ ਕੋਰਟ ਦੇ ਹਾਲ ਹੀ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਵਿੱਚ ਐੱਨਟੀਏ ਨੂੰ ਨੀਟ ਦੇ ਨਤੀਜੇ ਜਾਰੀ ਨਾ ਕਰਨ ਅਤੇ ਦੋ ਉਮੀਦਵਾਰਾਂ ਦੀਆਂ ਦੁਬਾਰਾ ਪ੍ਰੀਖਿਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।