ਨਵੀਂ ਦਿੱਲੀ, 7 ਫਰਵਰੀ

ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗਾਜ਼ੀਆਬਾਦ ਦੀ ਵਿਸ਼ੇਸ਼ ਅਦਾਲਤ ਵੱਲੋਂ ਸੰਮਨ ਨੂੰ ਚੁਣੌਤੀ ਦੇਣ ਵਾਲੀ ਪੱਤਰਕਾਰ ਰਾਣਾ ਅਯੂਬ ਦੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ। ਜਸਟਿਸ ਵੀ. ਰਾਮਸੁਬਰਾਮਣੀਅਨ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਅਯੂਬ ਨੂੰ ਹੇਠਲੀ ਅਦਾਲਤ ’ਚ ਮਾਮਲਾ ਉਠਾਉਣ ਦੀ ਇਜਾਜ਼ਤ ਦਿੰਦੇ ਹੋਏ ਕਿਹਾ ਕਿ ਇਹ ਮਾਮਲਾ ਸਬੂਤਾਂ ਦਾ ਹੈ।