ਨਵੀਂ ਦਿੱਲੀ, 1 ਨਵੰਬਰ

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਾਂ ਖ਼ਿਲਾਫ਼ ਧੋਖਾਧੜੀ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਸੁਣਵਾਈ ’ਤੇ ਰੋਕ ਲਾ ਦਿੱਤੀ ਹੈ। ਦੋਸ਼ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਤੋਂ ਮਾਨਤਾ ਲੈਣ ਲਈ ਝੂਠਾ ਹਲਫ਼ਨਾਮਾ ਪੇਸ਼ ਕੀਤਾ ਸੀ।