ਨਵੀਂ ਦਿੱਲੀ, 13 ਫਰਵਰੀ

ਸੁਪਰੀਮ ਕੋਰਟ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਅਤੇ ਲੋਕ ਸਭਾ ਹਲਕਿਆਂ ਲਈ ਹੱਦਬੰਦੀ ਕਮਿਸ਼ਨ ਦੀ ਸਥਾਪਨਾ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਐੱਸਕੇ ਕੌਲ ਅਤੇ ਜਸਟਿਸ ਏਐੱਸ ਓਕਾ ਦੇ ਬੈਂਚ ਨੇ ਕਸ਼ਮੀਰ ਦੇ ਦੋ ਵਸਨੀਕਾਂ ਵੱਲੋਂ ਦਾਇਰ ਪਟੀਸ਼ਨ ’ਤੇ ਇਹ ਫੈਸਲਾ ਸੁਣਾਇਆ।