ਨਵੀਂ ਦਿੱਲੀ, 21 ਅਕਤੂਬਰ
ਸੁਪਰੀਮ ਕੋਰਟ ਨੇ ਤਾਜ ਮਹਿਲ ਯਾਦਗਾਰ ਕੰਪਲੈਕਸ ਵਿੱਚ 22 ਕਮਰੇ ਖੋਲ੍ਹਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਪ੍ਰਚਾਰ ਹਿੱਤ ਮੁਕੱਦਮਾ ਕਰਾਰ ਦਿੰਦੇ ਹੋਏ ਖਾਰਜ ਕਰ ਦਿੱਤਾ। ਜਸਟਿਸ ਐੱਮਆਰ ਸ਼ਾਹ ਅਤੇ ਜਸਟਿਸ ਐੱਮਐੱਮ ਸੁੰਦਰੇਸ਼ ਨੇ ਪਟੀਸ਼ਨ ਖਾਰਜ ਕਰਨ ਵਾਲੇ ਅਲਾਹਾਬਾਦ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ।