ਚੰਡੀਗੜ੍ਹ: ਸੁਪਰੀਮ ਕੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ਦੀ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਮਜੀਠੀਆ ਮੀਡੀਆ ਵਿੱਚ SIT ਬਾਰੇ ਕੁਝ ਨਹੀਂ ਕਹਿ ਸਕਦੇ। SIT ਜਦ ਵੀ ਜਾਂਚ ਲਈ ਬੁਲਾਏਗੀ ਤਾਂ ਮਜੀਠੀਆ ਨੂੰ ਹਾਜ਼ਿਰ ਹੋਣਾ ਪਵੇਗਾ। ਜੇਕਰ ਬਿਕਰਮ ਮਜੀਠੀਆ SIT ਦੇ ਨਾਲ ਸਹਿਯੋਗ ਨਹੀਂ ਕਰਨਗੇ ਤਾਂ ਅਦਾਲਤ ਕੋਲ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਤੋਂ ਇਲਾਵਾ ਕੋਈ ਬਦਲ ਨਹੀਂ ਬਚੇਗਾ।
ਦਸ ਦਈਏ ਕਿ ਮਜੀਠੀਆ ਦੀ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦੇ ਹੋਏ ਪਟੀਸ਼ਨ ਖਾਰਿਜ ਕਰ ਦਿੱਤੀ ਹੈ ਤੇ ਮਜੀਠੀਆ ਨੂੰ ਆਦੇਸ਼ ਜਾਰੀ ਕੀਤੇ ਹਨ।