ਨਵੀਂ ਦਿੱਲੀ, 10 ਫਰਵਰੀ

ਸੁਪਰੀਮ ਕੋਰਟ ਨੇ ਭਾਰਤ ਵਿੱਚ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਬੀਬੀਸੀ) ’ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਸੰਜੀਵ ਖੰਨਾ ਅਤੇ ਐੱਮਐੱਮ ਸੁੰਦਰੇਸ਼ ’ਤੇ ਆਧਾਰਿਤ ਬੈਂਚ ਨੇ ਹਿੰਦੂ ਸੈਨਾ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਅਤੇ ਕਿਸਾਨ ਬੀਰੇਂਦਰ ਕੁਮਾਰ ਸਿੰਘ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ। ਬੈਂਚ ਨੇ ਕਿਹਾ, ‘ਪਟੀਸ਼ਨ ਪੂਰੀ ਤਰ੍ਹਾਂ ਗਲਤ ਧਾਰਨਾ ਅਧਾਰਤ ਹੈ। ਇਸ ਅਨੁਸਾਰ ਖਾਰਜ ਕਰ ਦਿੱਤਾ ਗਿਆ ਹੈ।’ ਪਟੀਸ਼ਨ ’ਚ ਬੀਬੀਸੀ ‘ਤੇ ਭਾਰਤ ਅਤੇ ਭਾਰਤ ਸਰਕਾਰ ਵਿਰੁੱਧ ਪੱਖਪਾਤ ਕਰਨ ਦਾ ਦੋਸ਼ ਲਗਾਉਂਦੇ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀਬੀਸੀ ਦੀ ਦਸਤਾਵੇਜ਼ੀ ਫਿਲਮ ਭਾਰਤ ਅਤੇ ਇਸਦੇ ਪ੍ਰਧਾਨ ਮੰਤਰੀ ਦੇ ਵਿਸ਼ਵਵਿਆਪੀ ਉਭਾਰ ਵਿਰੁੱਧ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ।