ਨਵੀਂ ਦਿੱਲੀ, 19 ਅਪਰੈਲ
ਸੁਪਰੀਮ ਕੋਰਟ ਨੇ ਮਾਓਵਾਦੀਆਂ ਨਾਲ ਸਬੰਧਾਂ ਦੇ ਮਾਮਲੇ ‘ਚ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐੱਨ ਸਾਈਬਾਬਾ ਨੂੰ ਬਰੀ ਕਰਨ ਦੇ ਬੰਬੇ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸਾਈਬਾਬਾ ਵਿਰੁੱਧ ਮਾਓਵਾਦੀ ਸਬੰਧਾਂ ਦੇ ਮਾਮਲੇ ਨੂੰ ਗੁਣ-ਦੋਸ਼ ਦੇ ਅਧਾਰ ’ਤੇ ਨਵੇਂ ਸਿਰੇ ਤੋਂ ਵਿਚਾਰ ਕਰਨ ਲਈ ਬੰਬੇ ਹਾਈ ਕੋਰਟ ਨੂੰ ਭੇਜ ਦਿੱਤਾ।