ਨਵੀਂ ਦਿੱਲੀ, 1 ਸਤੰਬਰ
ਸੁਪਰੀਮ ਕੋਰਟ ਨੇ ਬਿਹਾਰ ਦੇ ਸਾਬਕਾ ਲੋਕ ਸਭਾ ਮੈਂਬਰ ਪ੍ਰਭੂਨਾਥ ਸਿੰਘ ਨੂੰ 1995 ਦੇ ਦੋਹਰੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 18 ਅਗਸਤ ਨੂੰ ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੀ ਸਿਖਰਲੀ ਅਦਾਲਤ ਦੇ ਤਿੰਨ ਜੱਜਾਂ ਦੇ ਬੈਂਚ ਨੇ ਹੇਠਲੀ ਅਦਾਲਤ ਅਤੇ ਪਟਨਾ ਹਾਈ ਕੋਰਟ ਦੇ ਉਸ ਨੂੰ ਬਰੀ ਕਰਨ ਦੇ ਹੁਕਮਾਂ ਨੂੰ ਪਲਟਦੇ ਹੋਏ ਉਸ ਨੂੰ ਦੋਸ਼ੀ ਠਹਿਰਾਇਆ ਸੀ। ਬੈਂਚ ਜਸਟਿਸ ਏਐੱਸ ਓਕਾ ਅਤੇ ਜਸਟਿਸ ਵਿਕਰਮ ਨਾਥ ਵੀ ਸ਼ਾਮਲ ਸਨ। ਬੈਂਚ ਨੇ ਕਿਹਾ ਕਿ ਵਿਸਤ੍ਰਿਤ ਆਦੇਸ਼ ਅਪਲੋਡ ਕੀਤਾ ਜਾਵੇਗਾ। ਇਹ ਮਾਮਲਾ ਮਾਰਚ 1995 ਵਿੱਚ ਬਿਹਾਰ ਦੇ ਸਾਰਨ ਜ਼ਿਲ੍ਹੇ ਦੇ ਛਪਰਾ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਵਾਲੇ ਦਿਨ ਦੋ ਵਿਅਕਤੀਆਂ ਦੀ ਹੱਤਿਆ ਦਾ ਹੈ। ਸੁਪਰੀਮ ਕੋਰਟ ਨੇ ਬਿਹਾਰ ਦੇ ਮਹਾਰਾਜਗੰਜ ਤੋਂ ਕਈ ਵਾਰ ਸਾਬਕਾ ਸੰਸਦ ਮੈਂਬਰ ਰਹੇ ਪ੍ਰਭੂਨਾਥ ਸਿੰਘ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਸੀ ਕਿ ਇਸ ਗੱਲ ਵਿਚ ਸ਼ੱਕ ਹੈ ਕਿ ਸਾਬਕਾ ਸੰਸਦ ਮੈਂਬਰ ਨੇ ਆਪਣੇ ਵਿਰੁੱਧ ਸਬੂਤਾਂ ਨੂੰ ਮਿਟਾਉਣ ਦੀਆਂ ਹਰ ਸੰਭਵ ਕੋਸ਼ਿਸ਼ਾਂ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ।