ਨਵੀਂ ਦਿੱਲੀ, 31 ਜੁਲਾਈ
ਸੁਪਰੀਮ ਕੋਰਟ ਨੇ ਅਸ਼ਾਂਤ ਮਨੀਪੁਰ ਵਿੱਚ ਔਰਤਾਂ ਵਿਰੁੱਧ ਹਿੰਸਾ ਨਾਲ ਨਜਿੱਠਣ ਲਈ ਵਿਆਪਕ ਪ੍ਰਣਾਲੀ ਦੀ ਮੰਗ ਕਰਦਿਆਂ ਪੁੱਛਿਆ ਕਿ ਮਈ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਅਜਿਹੀਆਂ ਘਟਨਾਵਾਂ ਵਿੱਚ ਕਿੰਨੀਆਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ? ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੂੰ ਕਿਹਾ ਕਿ ਜੇ ਸੁਪਰੀਮ ਕੋਰਟ ਮਨੀਪੁਰ ਹਿੰਸਾ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰਦੀ ਹੈ ਤਾਂ ਕੇਂਦਰ ਨੂੰ ਕੋਈ ਇਤਰਾਜ਼ ਨਹੀਂ ਹੈ।