ਨਵੀਂ ਦਿੱਲੀ, 20 ਸਤੰਬਰ
ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਹੇਠਲੇ ਬੈਂਚ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਖਾਰਜ ਕਰਦਿਆਂ ਹਰਿਆਣਾ ਕਮੇਟੀ ਦੇ ਹੱਕ ਵਿਚ ਫੈਸਲਾ ਸੁਣਾਇਆ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧਨ ਲਈ ਇਕ ਵੱਖਰੀ ਸਮਿਤੀ ਦਾ ਗਠਨ ਕੀਤਾ ਗਿਆ ਸੀ।