ਨਵੀਂ ਦਿੱਲੀ, 3 ਫਰਵਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਦੱਸਿਆ ਹੈ ਕਿ ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਅਤੇ ਉਨ੍ਹਾਂ ਇਸ ਨੂੰ ਦਿੱਲੀ ਗੁਰਦੁਆਰਾ ਕਮੇਟੀ ਤੇ ਦਿੱਲੀ ਦੀ ਸੰਗਤ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ।