ਐੱਸਏਐੱਸ ਨਗਰ (ਮੁਹਾਲੀ), 9 ਮਈ
ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਦੀ ਅਰਜ਼ੀ ’ਤੇ ਜੱਜ ਵੱਲੋਂ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਇਆ ਜਾਵੇਗਾ। ਸੈਣੀ ਨੇ ਆਪਣੇ ਵਕੀਲ ਰਾਹੀਂ ਸ਼ੁੱਕਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। ਇਸ ਸਬੰਧੀ ਅਦਾਲਤ ਨੇ ਬੀਤੇ ਦਿਨੀਂ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਅਤੇ ਪੁਲੀਸ ਨੂੰ ਆਪਣਾ ਪੱਖ ਰੱਖਣ ਲਈ ਆਖਿਆ ਸੀ। ਅੱਜ ਅਦਾਲਤ ਵਿੱਚ ਸਰਕਾਰੀ ਵਕੀਲ, ਸੈਣੀ ਦੇ ਵਕੀਲਾਂ ਅਤੇ ਪੀੜਤ ਪਰਿਵਾਰ ਦੇ ਵਕੀਲਾਂ ਵਿੱਚ ਭਖਵੀਂ ਬਹਿਸ ਹੋਈ। ਜੱਜ ਨੇ ਸਾਰੀਆਂ ਧਿਰਾਂ ਨੂੰ ਬੜੇ ਧਿਆਨ ਨਾਲ ਸੁਣਿਆ। ਬਾਅਦ ਵਿੱਚ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਅਤੇ ਕਿਹਾ ਕਿ ਸੋਮਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ।